[gtranslate]

Breaking News : ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਫੜ੍ਹਿਆ AAP ਦਾ ਝਾੜੂ, ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

sewa singh sekhwan join aap

ਪੰਜਾਬ ਵਿੱਚ ਵੀਰਵਾਰ ਨੂੰ ਇੱਕ ਵਾਰ ਚੋਣਾਂ ਤੋਂ ਪਹਿਲਾ ਇੱਕ ਵੱਡਾ ਸਿਆਸੀ ਧਮਾਕਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਇੱਕ ਵਾਰ ਫਿਰ ਪੰਜਾਬ ਪਹੁੰਚੇ ਹਨ। ਇਸ ਦੌਰਾਨ ਵੀਰਵਾਰ ਨੂੰ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ਆਪ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ। ਪ੍ਰੈੱਸ ਕਾਨਫਰੰਸ਼ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੇਵਾ ਸਿੰਘ ਸੇਖਵਾ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਕੇਜਰੀਵਾਲ ਦੇ ਇਸ ਦੌਰੇ ਤੋਂ ਪਹਿਲਾ ਹੀ ਪੰਜਾਬ ਦੀ ਸਿਆਸਤ ਵਿੱਚ ਕੋਈ ਵੱਡਾ ਧਮਾਕਾ ਹੋਣ ਦੇ ਕਿਆਸ ਲਗਾਏ ਜਾਂ ਰਹੇ ਸਨ। ਵੀਰਵਾਰ ਦੁਪਹਿਰ ਸਮੇ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਸਨ ਜਿਸ ਤੋਂ ਬਾਅਦ ਉਹ ਸਿੱਧਾ ਸੇਵਾ ਸਿੰਘ ਸੇਖਵਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਮੁਖੀ ਭਗਵੰਤ ਮਾਨ, ਹਰਪਾਲ ਚੀਮਾ ਰਾਘਵ ਚੱਡਾ ਸਮੇਤ ਕਈ ਹੋਰ ਆਗੂ ਅਤੇ ਵਿਧਾਇਕ ਵੀ ਕੇਜਰੀਵਾਲ ਨਾਲ ਮੌਜੂਦ ਸਨ। ਜਿੰਨ੍ਹਾਂ ਦੇ ਵੱਲੋਂ ਕੇਜਰੀਵਾਲ ਦਾ ਪੰਜਾਬ ਪਹੁੰਚਣ ‘ਤੇ ਸੁਵਾਗਤ ਕੀਤਾ ਗਿਆ। ਪਾਰਟੀ ‘ਚ ਸ਼ਾਮਲ ਹੋਣ ਮਗਰੋਂ ਸੇਵਾ ਸਿੰਘ ਸੇਖਵਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਰੀਫਾਂ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਦਾ ਦਿਲੋਂ ਧੰਨਵਾਦ ਕਰਦਾ ਹਾਂ। ਕੇਜਰੀਵਾਲ ਨੇ ਮੇਰਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਮੇਰੀ ਤਿੰਨ ਪੀੜ੍ਹੀਆਂ ਅਕਾਲੀ ਦਲ ਨਾਲ ਰਹੀਆਂ ਹਨ ਪਰ ਅਕਾਲੀ ਦਲ ਨੇ ਸਾਡੀ ਸੇਵਾ ਦਾ ਕੋਈ ਮੁੱਲ ਨਹੀਂ ਪਾਇਆ। ਹੁਣ ਮੈਂ ਅੰਤਿਮ ਸਾਹਾਂ ਤੱਕ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗਾ।

ਉੱਥੇ ਹੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਸੇਵਾ ਸਿੰਘ ਸੇਖਵਾਂ ਬਾਰੇ ਕਿਹਾ ਕਿ ਮੈਂ ਪੰਜਾਬ ਖ਼ਾਸ ਤੌਰ ਤੇ ਸੇਵਾ ਸਿੰਘ ਸੇਖਵਾਂ ਦਾ ਹਾਲ ਚਾਲ ਜਾਨਣ ਲਈ ਪਹੁੰਚਿਆ ਹਾਂ। ਸੇਵਾ ਸਿੰਘ ਸੇਖਵਾਂ ਪਾਰਟੀ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਆਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ ਕਿਉਂਕਿ ਸੇਖਵਾਂ ਨੂੰ ਪੰਜਾਬ ਦਾ ਬਿਹਤਰ ਤਜ਼ਰਬਾ ਹੈ ਪੰਜਾਬ ਨੂੰ ਨੰਬਰ ਵਨ ਸੂਬਾ ਆਮ ਆਦਮੀ ਪਾਰਟੀ ਬਣਾਏਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਜੁਆਇਨ ਕਰਨ ਦੇ ਲਈ ਪੰਜਾਬ ਪਹੁੰਚੇ ਸਨ ਅਤੇ ਹੁਣ ਸੇਵਾ ਸਿੰਘ ਸੇਖਵਾਂ ਦੇ ਲਈ ਖਾਸ ਤੌਰ ‘ਤੇ ਪੰਜਾਬ ਆਏ ਹਨ।

 

 

Leave a Reply

Your email address will not be published. Required fields are marked *