ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਬੀਤੇ ਦਿਨੀ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ ਜਿਸ ਦੇ ਚਲਦਿਆਂ ਹੁਣ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਜਿਹੜਾ ਵੀ ਉਕਤ ਵਿਅਕਤੀ ਬਾਰੇ ਕੋਈ ਜਾਣਕਾਰੀ ਦੇਵੇਗਾ ਉਸ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿਤਾ ਜਾਵੇਗਾ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਲਿਖਿਆ ਗਿਆ ਹੈ,” ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।”