ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧਾ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਹ ਯੂ-ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਪੀਟੀਸੀ ਨਾਲ ਹੋਏ ਸਮਝੌਤੇ ਨੂੰ ਰੀਨਿਊ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ਨੂੰ ਗੁਰਬਾਣੀ ਦੀ ਲਾਈਵ ਸਟ੍ਰੀਮਿੰਗ, ਡਾਊਨਲੋਡ ਕਰਨ ਦਾ ਅਧਿਕਾਰ ਨਹੀਂ ਦਿੱਤਾ ਜਾਵੇਗਾ। SGPC ਪ੍ਰਸਾਰਣ ਅਧਿਕਾਰਾਂ ਦੀ ਇਕੱਲੀ ਮਾਲਕ ਹੋਵੇਗੀ।