ਪਾਕਿਸਤਾਨ ‘ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਿਆਸੀ ਉਥਲ-ਪੁਥਲ ਵਿਚਾਲੇ ਆਖਿਰਕਾਰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦਾ ਅਗਲਾ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਨੈਸ਼ਨਲ ਅਸੈਂਬਲੀ ਦੇ ਸਪੀਕਰ ਸਰਦਾਰ ਅਯਾਜ਼ ਸਾਦਿਕ ਨੇ ਘੋਸ਼ਣਾ ਕੀਤੀ ਕਿ ਪੀਐਮਐਲ-ਐਨ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੂੰ 201 ਵੋਟਾਂ ਮਿਲਣ ਮਗਰੋਂ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਹੈ।