ਟੀ -20 ਵਿਸ਼ਵ ਕੱਪ ਦੇ ਸੰਬੰਧ ਵਿੱਚ ਟੀਮ ਇੰਡੀਆ ਵਿੱਚ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਸ਼ਾਨਦਾਰ ਫਾਰਮ ‘ਚ ਚੱਲ ਰਹੇ ਸ਼ਾਰਦੁਲ ਠਾਕੁਰ ਨੂੰ ਟੀ -20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ‘ਚ ਸ਼ਾਮਿਲ ਕੀਤਾ ਗਿਆ ਹੈ। ਜਦਕਿ ਪਹਿਲਾਂ ਹੀ ਸ਼ਾਮਿਲ ਅਕਸ਼ਰ ਪਟੇਲ ਨੂੰ ਹੁਣ ਰਿਜ਼ਰਵ ਖਿਡਾਰੀਆਂ ਦੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 15 ਅਕਤੂਬਰ ਤੋਂ ਪਹਿਲਾਂ ਟੀਮ ਇੰਡੀਆ ਨੇ ਆਈਸੀਸੀ ਨੂੰ ਵਿਸ਼ਵ ਕੱਪ ਲਈ ਆਪਣੀ ਫਾਈਨਲ ਟੀਮ ਬਾਰੇ ਜਾਣਕਾਰੀ ਦੇਣੀ ਸੀ।
🚨 NEWS 🚨: Shardul Thakur replaces Axar Patel in #TeamIndia's World Cup squad. #T20WorldCup
More Details 🔽
— BCCI (@BCCI) October 13, 2021
ਅਜਿਹਾ ਉਦੋਂ ਹੋਇਆ ਹੈ ਜਦੋਂ ਹਾਰਦਿਕ ਪਾਂਡਿਆ ਬਾਰੇ ਸਸਪੈਂਸ ਬਰਕਰਾਰ ਹੈ, ਕਿਉਂਕਿ ਉਹ ਪੂਰੀ ਤਰ੍ਹਾਂ ਫਿੱਟ ਨਹੀਂ ਹਨ ਅਤੇ ਪਾਂਡਿਆ ਨੇ ਆਈਪੀਐਲ ਵਿੱਚ ਗੇਂਦਬਾਜ਼ੀ ਵੀ ਨਹੀਂ ਕੀਤੀ ਹੈ। ਅਜਿਹੀ ਸਥਿਤੀ ਵਿੱਚ, ਸ਼ਾਰਦੁਲ ਠਾਕੁਰ ਨੂੰ ਟੀਮ ਵਿੱਚ 15 ਖਿਡਾਰੀਆਂ ਵਿੱਚ ਲਿਆਂਦਾ ਗਿਆ ਹੈ, ਜੋ ਤੇਜ਼ ਗੇਂਦਬਾਜ਼ੀ ਦੇ ਨਾਲ ਨਾਲ ਬੱਲੇਬਾਜ਼ੀ ਵੀ ਕਰ ਸਕਦੇ ਹਨ।