ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ ਪੰਜਾਬ ਲਿਆਂਦਾ ਹੈ। ਦੋਵੇਂ ਹਰਿਆਣਾ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਸ਼ੁੱਕਰਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਉਨ੍ਹਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਗੋਲੀਆਂ ਮਾਰੀਆ ਸੀ। ਇਸ ਦੇ ਨਾਲ ਹੀ ਸਚਿਨ ਚੌਧਰੀ ਉਰਫ ਸਚਿਨ ਭਿਵਾਨੀ ਨੇ ਉਸ ਨੂੰ ਭੱਜਣ ਵਿਚ ਮਦਦ ਕੀਤੀ ਸੀ। ਇਨ੍ਹਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ, ਹੁਣ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ।
