ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਲਾਕਾਰਾਂ, ਖਿਡਾਰੀਆਂ ਅਤੇ ਸਮਾਜ ਸੇਵੀਆਂ ਦਾ ਸਿਆਸੀ ਪਾਰਟੀਆਂ ‘ਚ ਆਉਣਾ ਜਾਣਾ ਵੀ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਵੀ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬੀ ਅਦਕਾਰਾ ਅਤੇ ਗਾਇਕ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।
ਟੀਵੀ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਵੀ ਕਾਫੀ ਮਸ਼ਹੂਰ ਹੋ ਚੁੱਕੇ ਹਨ। ਉਨਾ ਨੇ ਆਪਣੀ ਬੇਟੀ ਸ਼ਹਿਨਾਜ਼ ਦੇ ਬਿੱਗ ਬੌਸ 13 ਵਿੱਚ ਰਹਿੰਦਿਆਂ ਨਾਮ ਕਮਾਇਆ ਸੀ। ਹੁਣ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਣ ਕਾਰਨ ਸੰਤੋਖ ਸਿੰਘ ਸੁੱਖ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ।