ਹਾਲ ਹੀ ‘ਚ ਬਾਲੀਵੁੱਡ ਦੀਆਂ ਟਾਪ ਅਦਾਕਾਰਾ ‘ਚੋਂ ਇੱਕ ਸ਼ਿਲਪਾ ਸ਼ੈਟੀ ਦੇ ਜੁਹੂ ਦੇ ਘਰ ‘ਚ ਚੋਰੀ ਦੀ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀ ਸ਼ਿਲਪਾ ਸ਼ੈੱਟੀ ਦੇ ਘਰੋਂ ਕੀਮਤੀ ਸਮਾਨ ਚੋਰੀ ਹੋ ਗਿਆ ਸੀ। ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਿਕ ਇਹ ਘਟਨਾ ਪਿਛਲੇ ਹਫਤੇ ਦੀ ਹੈ, ਜਿਸ ਤੋਂ ਬਾਅਦ ਜੁਹੂ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋਵਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 457, 380 ਅਤੇ 511 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਹਾਲਾਂਕਿ ਹੁਣ ਦੇਖਣਾ ਹੋਵੇਗਾ ਕਿ ਚੋਰੀ ਦੇ ਮਾਮਲੇ ‘ਚ ਅੱਗੇ ਕੀ ਹੁੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸ਼ਿਲਪਾ ਸ਼ੈੱਟੀ ਆਪਣੇ ਜਨਮਦਿਨ ਨੂੰ ਲੈ ਕੇ ਚਰਚਾ ਵਿੱਚ ਸੀ। ਉਹ 8 ਜੂਨ ਨੂੰ 48 ਸਾਲ ਦੀ ਹੋ ਗਏ ਹਨ। ਉਹ ਆਪਣਾ ਜਨਮਦਿਨ ਮਨਾਉਣ ਲਈ ਟਸਕਨੀ ਗਏ ਸੀ, ਜਿੱਥੋਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰੀਆਂ।