ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਹ ਫੈਸਲਾ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਹੋਏ ਅਕਾਲੀ ਦਲ ਜਰਨਲ ਡੈਲੀਗੇਟ ਸ਼ੈਸਨ ਵਿੱਚ ਲਿਆ ਗਿਆ ਹੈ। ਦੱਸ ਦੇਈਏ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂਅ ਦਾ ਮਤਾ ਰੱਖਿਆ ਸੀ। ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ। ਜੈਕਾਰਿਆਂ ਦੀ ਗੂੰਜ ’ਚ ਸਮੂਹ ਡੈਲੀਗੇਟਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਮੁੱਖ ਚੋਣ ਅਧਿਕਾਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸਮੂਹ ਹਾਊਸ ਦੀ ਰਾਏ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ।
