ਇਸ ਸਮੇਂ ਅੰਮ੍ਰਿਤਸਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਸੁਧੀਰ ਸੂਰੀ ਨੂੰ ਗੋਲੀ ਮਾਰ ਦਿੱਤੀ। ਜਿਸ ਮਗਰੋਂ ਸੁਧੀਰ ਸੂਰੀ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਦੱਸ ਦੇਈਏ ਸੂਰੀ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਸਨ। ਜਦੋਂ ਇਹ ਘਟਨਾ ਵਾਪਰੀ ਤਾਂ ਉਹ ਗੋਪਾਲ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਸਨ। ਇਸ ਦੌਰਾਨ ਹੀ ਸੁਧੀਰ ਸੂਰੀ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ ਗਈ।
