ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਸ਼ੂਟਰ ਨੂੰ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਦਿੱਲੀ ਪੁਲਿਸ ਦੇ ਨਾਲ-ਨਾਲ ਪੰਜਾਬ ਪੁਲਿਸ ਦਾ ਸਪੈਸ਼ਲ ਸੈੱਲ ਵੀ ਇਸ ਕਾਰਵਾਈ ਵਿੱਚ ਸ਼ਾਮਿਲ ਸੀ। ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਅਤੇ ਰਜਿੰਦਰ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲੋੜੀਂਦਾ ਸੀ। ਪੁਲਸ ਨੇ ਦੱਸਿਆ ਕਿ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਦੀਪਕ ਮੁੰਡੀ ਨੂੰ ਗੁਜਰਾਤ ਦੇ ਭੁਜ ‘ਚ ਬਾਕੀ ਸ਼ੂਟਰਾਂ ਤੋਂ ਵੱਖ ਹੋ ਗਿਆ ਸੀ। ਦੀਪਕ ਮੁੰਡੀ ਬਾਕੀ ਸ਼ੂਟਰਾਂ ਦੇ ਨਾਲ ਭੁਜ ਗਿਆ ਸੀ, ਪਰ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਛਾਪੇਮਾਰੀ ਕਰਨ ਤੋਂ ਇਕ ਦਿਨ ਪਹਿਲਾਂ ਉਹ ਭੁਜ ਦੇ ਟਿਕਾਣੇ ਤੋਂ ਵੱਖ ਹੋ ਗਿਆ ਸੀ।