[gtranslate]

Breaking News : ਰੂਸ ਦੀ ਯੂਨੀਵਰਸਿਟੀ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 8 ਦੀ ਦੀ ਮੌਤ

shooting in russian university

ਰੂਸ ਦੀ ਯੂਨੀਵਰਸਿਟੀ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ ਰੂਸ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਨੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਸ ਘਟਨਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਾਂਚਕਰਤਾਵਾਂ ਦੇ ਅਨੁਸਾਰ, ਰੂਸ ਦੇ ਪੇਰਮ ਸਿਟੀ ਵਿੱਚ ਇੱਕ ਵਿਦਿਆਰਥੀ ਨੇ ਲੋਕਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਯੂਨੀਵਰਸਿਟੀ ਦੀ ਘਟਨਾ ਦੱਸੀ ਜਾ ਰਹੀ ਹੈ, ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੋਕ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲਾਂ ਮਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤਾ ਵਿਅਕਤੀ ਪੀਐਸਯੂ ਦੀ ਇਮਾਰਤ ਵਿੱਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਥਿਆਰਾਂ ਨਾਲ ਲੈਸ ਵਿਅਕਤੀ ਕਰੀਬ 11 ਵਜੇ ਯੂਨੀਵਰਸਿਟੀ ਕੈਂਪਸ ਪਹੁੰਚਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ਤੋਂ ਕੁੱਝ ਦੇਰ ਬਾਅਦ ਉਹ ਭੱਜ ਗਿਆ।

Leave a Reply

Your email address will not be published. Required fields are marked *