ਸ਼ਨੀਵਾਰ ਨੂੰ ਆਕਲੈਂਡ ‘ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਖਣੀ ਆਕਲੈਂਡ ਦੇ ਵੇਮਾਊਥ ਵਿੱਚ ਗੋਲੀਬਾਰੀ ਤੋਂ ਬਾਅਦ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਬੀਤੀ ਰਾਤ ਕਰੀਬ 10.10 ਵਜੇ ਰਿਹਾਇਸ਼ੀ ਜਾਇਦਾਦ ‘ਤੇ ਬੁਲਾਇਆ ਗਿਆ ਸੀ। ਪੁਲਿਸ ਦੇ ਅਨੁਸਾਰ ਆਦਮੀ ਨੂੰ “non-life threatening injuries” ਦਾ ਸਾਹਮਣਾ ਕਰਨਾ ਪਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਵੱਲੋਂ ਦੋਸ਼ੀ ਦਾ ਪਤਾ ਲਗਾਉਣ ਅਤੇ ਘਟਨਾ ਦੇ ਹਾਲਾਤ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
![shooting in south auckland](https://www.sadeaalaradio.co.nz/wp-content/uploads/2022/11/00f285de-d0f9-41a2-a484-d5a47e4bec95-950x499.jpeg)