[gtranslate]

ਹੁਣ ਅਮਰੀਕਾ ਦੇ ਵਾਸ਼ਿੰਗਟਨ ਡੀਸੀ ‘ਚ ਹੋਈ ਗੋਲੀਬਾਰੀ, ਇੱਕ ਦੀ ਮੌਤ, ਪੰਜ ਜ਼ਖਮੀ

shooting in washington dc

ਅਮਰੀਕਾ ਤੋਂ ਫਿਰ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਹਮਲਾਵਰ ਨੇ ਵਾਸ਼ਿੰਗਟਨ ਡੀਸੀ ਦੇ ਉੱਤਰ-ਪੂਰਬੀ ਖੇਤਰ ਵਿੱਚ ਗੋਲੀਬਾਰੀ ਕੀਤੀ ਹੈ। ਹਮਲੇ ‘ਚ ਇੱਕ ਦੀ ਮੌਤ ਅਤੇ ਪੰਜ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਗੋਲੀਬਾਰੀ ਐਫ ਸਟਰੀਟ NE ਦੇ 1500 ਬਲਾਕ ਵਿੱਚ ਹੋਈ ਹੈ। ਵਾਸ਼ਿੰਗਟਨ ਡੀਸੀ ਪੁਲਿਸ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਮੈਟਰੋਪੋਲੀਟਨ ਪੁਲਿਸ ਡਿਪਾਰਟਮੈਂਟ (ਐਮਪੀਡੀ) ਅਨੁਸਾਰ ਗੋਲੀਬਾਰੀ ਸੋਮਵਾਰ ਰਾਤ ਕਰੀਬ 8.30 ਵਜੇ ਹੋਈ। ਐਮਪੀਡੀ ਦੇ ਮੁਖੀ ਰੌਬਰਟ ਕੌਂਟੀ ਨੇ ਗੋਲੀਬਾਰੀ ਵਿੱਚ ਛੇ ਲੋਕਾਂ ਦੇ ਜ਼ਖ਼ਮੀ ਹੋਣ ਅਤੇ ਇੱਕ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਵਿੱਚੋਂ ਅਜੇ ਤੱਕ ਕਿਸੇ ਦੀ ਪਛਾਣ ਨਹੀਂ ਹੋ ਸਕੀ ਹੈ। ਕੋਂਟੀ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਜ਼ਖਮੀ ਪੁਰਸ਼ ਹਨ। ਗੋਲੀਬਾਰੀ ਕਿਸ ਕਾਰਨ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

Leave a Reply

Your email address will not be published. Required fields are marked *