ਨਿਊਜ਼ੀਲੈਂਡ ‘ਚ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਹੁਣ ਵੈਸਟ ਆਕਲੈਂਡ ਵਿੱਚ ਐਤਵਾਰ ਰਾਤ ਨੂੰ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਵੀ ਹੋਇਆ ਹੈ। ਉੱਥੇ ਹੀ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ 10 ਵਜੇ ਦੇ ਕਰੀਬ ਰਾਨੂਈ ਵਿੱਚ ਮੈਟਕਾਫ਼ ਰੋਡ ‘ਤੇ ਇੱਕ ਘਰ ਵਿੱਚ ਬੁਲਾਇਆ ਗਿਆ ਸੀ। ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਹੈ। ਜਾਇਦਾਦ ‘ਤੇ ਪੁਲਿਸ ਦੀ ਵੱਡੀ ਗਿਣਤੀ ‘ਚ ਮੌਜੂਦਗੀ ਹੈ।
