ਨਿਊਜ਼ੀਲੈਂਡ ‘ਚ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਕਿਤੇ ਦਿਨ-ਦਿਹਾੜੇ ਲੁੱਟ ਹੋ ਰਹੀ ਹੈ ਤਾਂ ਕਿਤੇ ਗੋਲੀਆਂ ਚੱਲ ਰਹੀਆਂ ਨੇ। ਤਾਜ਼ਾ ਮਾਮਲਾ ਆਕਲੈਂਡ ਦੇ ਉਪਨਗਰ ਪਾਪਾਕੁਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਘਰ ‘ਤੇ ਗੋਲੀਬਾਰੀ ਹੋਈ ਹੈ। ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਐਤਵਾਰ ਸਵੇਰੇ 3 ਵਜੇ ਦੇ ਕਰੀਬ ਗ੍ਰੇਟ ਸਾਊਥ ਰੋਡ ‘ਤੇ ਸਥਿਤ ਜਾਇਦਾਦ ‘ਤੇ ਬੁਲਾਇਆ ਗਿਆ ਸੀ।
ਪੁਲਿਸ ਦੇ ਬੁਲਾਰੇ ਨੇ ਕਿਹਾ ਕਿ, “ਪੁਲਿਸ ਨੂੰ ਸਾਵਧਾਨੀ ਵਜੋਂ ਹਥਿਆਰਬੰਦ ਕੀਤਾ ਗਿਆ ਹੈ ਅਤੇ ਗੋਲੀਬਾਰੀ ਦੌਰਾਨ ਇੱਕ ਖਿੜਕੀ ਨੂੰ ਨੁਕਸਾਨ ਪਹੁੰਚਿਆ ਹੈ ਜੋ ਕਿ ਇੱਕ ਹਥਿਆਰ ਦੇ ਨਤੀਜੇ ਵਜੋਂ ਜਾਪਦਾ ਸੀ। ਪਰ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।”