ਨਿਊਜ਼ੀਲੈਂਡ ‘ਚ ਅਪਰਾਧੀਆਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾਂ ਰਹੇ ਨੇ, ਦੇਸ਼ ਭਰ ‘ਚ ਆਏ ਦਿਨ ਹੀ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਬੀਤੀ ਰਾਤ ਇੱਕ ਵਾਰ ਫਿਰ ਤੋਂ ਆਕਲੈਂਡ ‘ਚ ਘਰਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਨੇ ਸ਼ੁੱਕਰਵਾਰ ਨੂੰ ਆਕਲੈਂਡ ਵਿੱਚ ਹਥਿਆਰਾਂ ਨਾਲ ਸਬੰਧਿਤ ਤਿੰਨ ਵੱਖ-ਵੱਖ ਘਟਨਾਵਾਂ ਦਰਜ ਕੀਤੀਆਂ ਹਨ। ਹਾਲਾਂਕਿ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ, ਅਤੇ ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਘਟਨਾਵਾਂ ਵਿਚਕਾਰ ਕੋਈ ਸਬੰਧ ਨਹੀਂ ਹੈ। ਫਿਲਹਾਲ ਘਟਨਾ ਦੀ ਜਾਂਚ ਜਾਰੀ ਹੈ।
