ਲੱਗਦਾ ਹੈ ਕਿ ਨਿਊਜ਼ੀਲੈਂਡ ‘ਚ ਗੋਲੀਆਂ ਚੱਲਣੀਆਂ ਹੁਣ ਆਮ ਗੱਲ ਹੋ ਗਈ ਹੈ। ਸ਼ਨੀਵਾਰ ਨੂੰ ਰੋਲਸਟਨ ‘ਚ ਹੋਈ ਗੋਲੀਬਾਰੀ ਮਗਰੋਂ ਹੁਣ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੱਸਿਆ ਕਿ, ਫਲੈਟ ਬੁਸ਼, ਦੱਖਣੀ ਆਕਲੈਂਡ ਵਿੱਚ ਬੀਤੀ ਰਾਤ ਇੱਕ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ 10 ਵਜੇ ਤੋਂ ਪਹਿਲਾਂ ਟਿਮਰ ਆਰਡੀ ‘ਤੇ ਗੋਲੀਬਾਰੀ ਦੀ ਰਿਪੋਰਟ ਮਿਲੀ ਸੀ। ਹਾਲਾਂਕਿ ਬਚਾਅ ਰਿਹਾ ਕਿ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਡਰਾਈਵ-ਬਾਈ ਸ਼ੂਟਿੰਗ ਸੀ ਜਿਸ ਵਿਚ ਕਈ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਘਟਨਾ ਗੈਂਗ ਨਾਲ ਸਬੰਧਤ ਹੈ ਜਾਂ ਨਹੀਂ।
