ਮੌਜੂਦਾ ਸਮੇਂ ‘ਚ ਜਿੱਥੇ ਪੂਰਾ ਪੰਜਾਬ ਗਰਮੀ ਦੇ ਨਾਲ-ਨਾਲ ਬਿਜਲੀ ਦੇ ਸੰਕਟ ਨਾਲ ਜੂਝ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਕਾਂਗਰਸ ‘ਚ ਚੱਲ ਰਹੇ ਅੰਦਰੂਨੀ ਕਲੇਸ਼ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਦੇ ਸੰਕਟ ਸਬੰਧੀ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ। ਪਰ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਬਿਜਲੀ ਦੇ ਸੰਕਟ ‘ਤੇ ਸਵਾਲ ਖੜੇ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰ ਦਾ ਬਿੱਲ ਵੀ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਹੈ। ਬਿਜਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਵਾਲੇ ਨਵਜੋਤ ਸਿੰਘ ਸਿੱਧੂ ਦੇ ਖੁਦ ਦੇ ਘਰ ਦਾ ਬਿਜਲੀ ਬਿੱਲ ਬਕਾਇਆ ਹੈ। ਉਨ੍ਹਾਂ ਦਾ 8 ਲੱਖ ਤੋਂ ਵੱਧ ਦਾ ਬਿਜਲੀ ਬਿੱਲ ਪੈਂਡਿੰਗ ਹੈ।
ਮਿਲੀ ਜਾਣਕਾਰੀ ਮੁਤਾਬਕ 24 ਮਾਰਚ 2021 ਨੂੰ ਸਿੱਧੂ ਨੇ 10 ਲੱਖ ਦਾ ਬਿਜਲੀ ਬਿੱਲ ਭਰਿਆ ਸੀ ਤੇ 2 ਜੁਲਾਈ 2021 ਤੱਕ ਸਿੱਧੂ ਵੱਲ 8 ਲੱਖ 67 ਹਜ਼ਾਰ 540 ਰੁਪਏ ਦਾ ਬਕਾਇਆ ਸੀ। ਬੀਤੇ ਦਿਨ ਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਟਵੀਟ ਕਰਕੇ ਨਿਸ਼ਾਨੇ ਸਾਧੇ ਸੀ। ਉਨ੍ਹਾਂ ਨੇ ਇਕ ਤੋਂ ਬਾਅਦ ਇੱਕ 9 ਟਵੀਟ ਕੀੇਤੇ ਸੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਕੌਮੀ ਔਸਤ ਨਾਲੋਂ ਮਹਿੰਗੇ ਰੇਟਾਂ ‘ਤੇ ਬਿਜਲੀ ਲੈ ਰਿਹਾ ਹੈ, ਜਦੋਂ ਕਿ ਸਹੀ ਨੀਤੀ ਦੀ ਪਾਲਣਾ ਕੀਤੀ ਜਾਵੇ ਤਾਂ ਸੂਬੇ ਵਿੱਚ 24 ਘੰਟੇ ਬਿਜਲੀ ਦਿੱਤੀ ਜਾ ਸਕਦੀ ਹੈ ਅਤੇ 300 ਯੂਨਿਟ ਤੱਕ ਦੀ ਬਿਜਲੀ ‘ਤੇ ਵੀ ਸਬਸਿਡੀ ਦਿੱਤੀ ਜਾ ਸਕਦੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸੰਕਟ ਦੇ ਮੱਦੇਨਜ਼ਰ ਸਰਕਾਰ ਨੇ ਅੱਜ ਤੋਂ ਪਾਬੰਦੀਆਂ ਲਗਾ ਦਿੱਤੀਆਂ ਹਨ, ਜਿਸ ਵਿੱਚ ਦਫ਼ਤਰ ਦਾ ਸਮਾਂ ਬਦਲਿਆ ਗਿਆ ਹੈ।
ਦਫਤਰਾਂ ਵਿਚ ਏ.ਸੀ ਚਲਾਉਣ ਦੀ ਮਨਾਹੀ ਹੈ। ਇਸਦੇ ਨਾਲ, ਉਦਯੋਗ ਨੂੰ ਵੀ ਕੱਟਿਆ ਗਿਆ ਹੈ। ਸਿੱਧੂ ਨੇ ਕਿਹਾ ਕਿ ਬਿਜਲੀ ਸੰਕਟ ਤੋਂ ਛੁਟਕਾਰਾ ਪਾਉਣ ਲਈ ਅਜਿਹੇ ਕਦਮ ਚੁੱਕਣ ਦਾ ਕੋਈ ਲਾਭ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਸਮੇਂ ਸਿਰ ਸਹੀ ਕਦਮ ਚੁੱਕੇ ਹੁੰਦੇ ਤਾਂ ਉਨ੍ਹਾਂ ਨੂੰ ਦਫ਼ਤਰ ਦਾ ਸਮਾਂ ਬਦਲਣ ਅਤੇ ਕੱਟਣ ਦੀ ਜ਼ਰੂਰਤ ਨਹੀਂ ਪੈਂਦੀ, ਪਰ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਸਕਦੀ ਸੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਕੌਮੀ ਔਸਤ ਨਾਲੋਂ ਮਹਿੰਗੇ ਰੇਟਾਂ ‘ਤੇ ਬਿਜਲੀ ਲੈ ਰਿਹਾ ਹੈ, ਜਦੋਂ ਕਿ ਸਹੀ ਨੀਤੀ ਦੀ ਪਾਲਣਾ ਕੀਤੀ ਜਾਵੇ ਤਾਂ ਸੂਬੇ ਵਿੱਚ 24 ਘੰਟੇ ਬਿਜਲੀ ਦਿੱਤੀ ਜਾ ਸਕਦੀ ਹੈ ਅਤੇ 300 ਯੂਨਿਟ ਤੱਕ ਦੀ ਬਿਜਲੀ ‘ਤੇ ਵੀ ਸਬਸਿਡੀ ਦਿੱਤੀ ਜਾ ਸਕਦੀ ਹੈ। ਇੱਕ ਪਾਸੇ ਨਵਜੋਤ ਸਿੰਘ ਸਿੱਧੂ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਅਤੇ ਪਿਛਲੀ ਅਕਾਲੀ ਸਰਕਾਰ ਦਾ ਘਿਰਾਓ ਕਰ ਰਹੇ ਹਨ, ਪਰ ਹੁਣ ਜਦੋਂ ਉਨ੍ਹਾਂ ਦੇ ਬਿਜਲੀ ਬਿੱਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ, ਤਾਂ ਉਨ੍ਹਾਂ ‘ਤੇ ਵੀ ਸਵਾਲ ਖੜੇ ਹੋ ਰਹੇ ਹਨ।