ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲੇ ਨੇ ਸ਼ੁੱਕਰਵਾਰ ਨੂੰ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਸਿੱਧੂ ਮੂਸੇਵਾਲਾ ਰਾਹੁਲ ਗਾਂਧੀ ਤੋਂ ਅਸ਼ੀਰਵਾਦ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਸਿੱਧੂ ਮੂਸੇਵਾਲਾ ਦੀ ਤਾਰੀਫ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਰਾਹੁਲ ਗਾਂਧੀ ਨਾਲ ਤਸਵੀਰ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੇ ਨਾਲ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹੇ।
Brothers in arms with Boss
@RajaBrar_INC
@Barmer_Harish
@RahulGandhi
@iSidhuMooseWala pic.twitter.com/MUvfGpAFW1— Navjot Singh Sidhu (@sherryontopp) December 3, 2021
ਕਾਂਗਰਸ ਹਾਈਕਮਾਨ ਨਾਲ ਇਸ ਮਿਲਣੀ ਤੋਂ ਬਾਅਦ ਮੂਸੇਵਾਲਾ ਨੂੰ ਵਿਧਾਨ ਸਭਾ ਚੋਣਾਂ ਲੜਾਏ ਜਾਣ ਦੇ ਛੇਤੀ ਹੀ ਐਲਾਨ ਦੀ ਸੰਭਾਵਨਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਜਾਂ ਮੌੜ ਮੰਡੀ ਤੋਂ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਗਾਇਕ ਸਿੱਧੂ ਮੂਸੇ ਵਾਲਾ ਅਤੇ ਰਾਜਾ ਵੜਿੰਗ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖਤਮ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਿੱਧੂ ਮੂਸੇ ਵਾਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਤੋਂ ਰਾਜਾ ਵੜਿੰਗ ਉਨ੍ਹਾਂ ਦੇ ਮੇਂਟਰ ਹਨ ਹੈ ਅਤੇ ਜੇਕਰ ਕੋਈ ਵੀ ਸਮੱਸਿਆ ਹੈ ਤਾਂ ਉਹ ਰਾਹੁਲ ਗਾਂਧੀ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।
ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਉਹ ਇਸ ਕੰਮ ਨੂੰ ਜਾਰੀ ਰੱਖਣਗੇ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣਾ ਵਿਜ਼ਨ ਦੱਸਿਆ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕਾਫੀ ਤਾਰੀਫ ਕੀਤੀ ਹੈ।