ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰ ਫਿਰ ਖੁਸ਼ੀਆਂ ਪਰਤ ਆਈਆਂ ਹਨ। ਉਨ੍ਹਾਂ ਦੀ ਮਾਤਾ ਚਰਨਕੌਰ ਸਿੰਘ ਨੇ 58 ਸਾਲ ਦੀ ਉਮਰ ਵਿੱਚ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ। ਚਰਨ ਕੌਰ ਸਿੰਘ ਆਈਵੀਐਫ ਯਾਨੀ ਇਨ ਵਿਟਰੋ ਫਰਟੀਲਾਈਜੇਸ਼ਨ ਤਕਨੀਕ ਰਹੀ ਮਾਂ ਬਣੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਸਰਕਾਰ ‘ਤੇ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਵਜੰਮੇ ਬੱਚੇ ਦੇ ਜਨਮ ਤੋਂ ਹੀ ਪਰਿਵਾਰ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕੁੱਝ ਘੰਟੇ ਪਹਿਲਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵੀ ਪੋਸਟ ਕੀਤੀ ਹੈ।
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨ ਕਰ ਰਿਹਾ ਹੈ। ਵਾਰ-ਵਾਰ ਬੱਚੇ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ ਜਾ ਰਿਹਾ ਹੈ। ਬੱਚੇ ਨੂੰ ਕਾਨੂੰਨੀ ਸਾਬਿਤ ਕਰਨ ਲਈ ਮੈਨੂੰ ਕਈ ਤਰ੍ਹਾਂ ਦੇ ਸਵਾਲ ਪੁੱਛੇ ਜਾ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀਡੀਓ ਵਿੱਚ ਕਿਹਾ, ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ। ਖਾਸ ਕਰਕੇ CM ਸਾਹਬ ਨੂੰ ਇਸ ਮਾਮਲੇ ਬਾਰੇ ਥੋੜਾ ਜਿਹਾ ਸਮਝਣ ਦੀ ਕਿਰਪਾਲਤਾ ਕਰੋ। ਘੱਟੋ-ਘੱਟ ਇਲਾਜ ਤਾਂ ਪੂਰਾ ਹੋਣ ਦਿਓ ਮੈਂ ਇੱਥੋਂ ਦਾ ਹਾਂ ਅਤੇ ਇੱਥੇ ਹੀ ਰਹਾਂਗਾ। ਜਦੋਂ ਵੀ ਤੁਸੀਂ ਮੈਨੂੰ ਬੁਲਾਉਂਦੇ ਹੋ, ਮੈਂ ਹਾਜ਼ਿਰ ਹੋਵਾਂਗਾ। ਉਨ੍ਹਾਂ ਨੇ ਅੱਗੇ ਕਿਹਾ, ਮੈਂ ਬਹੁਤ ਦੁਖੀ ਹਾਂ। ਮੈਂ ਆਪਣੀ ਜਾਨ ਦੇ ਸਕਦਾ ਹਾਂ ਪਰ ਮੈਂ ਪਿੱਛੇ ਹਟਣ ਵਾਲਾ ਨਹੀਂ ਹਾਂ। ਜਿੱਥੋਂ ਤੱਕ ਕਾਨੂੰਨ ਦਾ ਸਵਾਲ ਹੈ, ਮੇਰੇ ਪੁੱਤਰ ਨੇ 28 ਸਾਲਾਂ ਤੱਕ ਕਾਨੂੰਨ ਦਾ ਸਤਿਕਾਰ ਕੀਤਾ ਹੈ, ਮੈਂ ਵੀ ਕਰਦਾ ਹਾਂ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਕਦੇ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਾਂਗਾ। ਪਰ ਜੇਕਰ ਤੁਹਾਨੂੰ ਕਦੇ ਅਜਿਹਾ ਲੱਗਦਾ ਹੈ ਤਾਂ ਐਫਆਈਆਰ ਦਰਜ ਕਰਵਾ ਕੇ ਮੈਨੂੰ ਅੰਦਰ ਸੁੱਟੋ। ਫਿਰ ਦੁਬਾਰਾ ਜਾਂਚ ਕਰੋ। ਜਲਦੀ ਹੀ ਮੈਂ ਤੁਹਾਡੇ ਸਾਹਮਣੇ ਸਾਰੇ ਦਸਤਾਵੇਜ਼ ਪੇਸ਼ ਕਰਾਂਗਾ। ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ ਬਿਆਨ ਵਿੱਚ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਬੱਚੇ ਦੇ ਜਨਮ ਸਬੰਧੀ ਸਰਕਾਰੀ ਨਿਯਮਾਂ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਤਨੀ ਦੇ ਇਲਾਜ ਤੋਂ ਬਾਅਦ ਉਹ ਸਾਬਿਤ ਕਰਨਗੇ ਕਿ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਏ ਬੱਚੇ ਦੇ ਜਨਮ ਸਬੰਧੀ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦਾ ਪਾਲਣ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਸੇ ਵੀ ਨਿਯਮ ਜਾਂ ਕਾਨੂੰਨ ਦੀ ਉਲੰਘਣਾ ਨਹੀਂ ਕੀਤੀ ਗਈ।
https://www.instagram.com/reel/C4s9x_QS5-0/?utm_source=ig_web_copy_link