ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਠ ਮਹੀਨੇ ਬੀਤ ਚੁੱਕੇ ਹਨ। ਪਰਿਵਾਰ ਅਜੇ ਵੀ ਇਨਸਾਫ ਦੀ ਉਡੀਕ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਬੇਟੇ ਦਾ ਪਸੰਦੀਦਾ ਟਰੈਕਟਰ 5911 ਦੇਖ ਕੇ ਭਾਵੁਕ ਹੋ ਗਏ। ਇਸ ਦੌਰਾਨ ਬਲਕੌਰ ਸਿੰਘ ਨੇ ਟਰੈਕਟਰ ‘ਤੇ ਬੈਠ ਹਵੇਲੀ ਦਾ ਗੇੜਾ ਵੀ ਕੱਢਿਆ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਹਰ ਰੋਜ਼ ਸੈਂਕੜੇ ਪ੍ਰਸ਼ੰਸਕ ਉਨ੍ਹਾਂ ਦੇ ਘਰ ਆ ਰਹੇ ਹਨ। ਬਲਕੌਰ ਸਿੰਘ ਦਾ ਆਪਣੇ ਪੁੱਤਰ ਨਾਲ ਬਹੁਤ ਲਗਾਵ ਸੀ। ਦੋਵੇਂ ਪਿਓ-ਪੁੱਤ ਚੰਗੇ ਦੋਸਤ ਵੀ ਸਨ। ਮੂਸੇਵਾਲਾ ਹਰ ਸ਼ੋਅ ਵਿੱਚ ਪਿਤਾ ਬਲਕੌਰ ਨੂੰ ਨਾਲ ਲੈ ਕੇ ਜਾਂਦਾ ਸੀ। ਪਿਤਾ ਬਲਕੌਰ ਵੀ ਮੂਸੇਵਾਲਾ ਦੀ ਸੁਰੱਖਿਆ ਲਈ ਹਮੇਸ਼ਾ ਚਿੰਤਤ ਰਹਿੰਦੇ ਸਨ।
ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਸਰਕਾਰ ਉਨ੍ਹਾਂ ਦੀ ਚੁੱਪ ਨੂੰ ਕਮਜ਼ੋਰੀ ਨਾ ਸਮਝੇ। ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਲੜਾਈ ਲੜਨਗੇ।