ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਇੱਕ ਸਾਂਝੀ ਕੀਤੀ ਗਈ ਵੀਡੀਓ ਵਿੱਚ ਕਿਹਾ ਕਿ ਬਰਸੀ ਮੌਕੇ ਲੋਕਾਂ ਨੂੰ ਆਉਣ ਤੋਂ ਰੋਕਣ ਲਈ ਮਾਹੌਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਵਿਰੁੱਧ ਕੀਤੀ ਗਈ ਕਾਰਵਾਈ ਵੀ ਇਸੇ ਦਾ ਇੱਕ ਹਿੱਸਾ ਹੈ।
ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਹੋਣ ਵਾਲੇ ਇਕੱਠ ਨੂੰ ਰੋਕਣ ਨੂੰ ਪੰਜਾਬ ‘ਚ ਬਣੇ ਮਾਹੌਲ ਦਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਅਪੀਲ ਹੈ ਕਿ ਜਿਸ ਤਰ੍ਹਾਂ ਪੰਜਾਬ ‘ਚ ਮਾਹੌਲ ਗਰਮਾਇਆ ਹੋਇਆ ਹੈ, ਉਸੇ ਤਰ੍ਹਾਂ ਸਿੱਧੂ ਦੀ ਬਰਸੀ ‘ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਸਾਰਿਆਂ ਨੂੰ ਪੰਜਾਬ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਦੀ ਅਪੀਲ ਕਰਦਾ ਹਾਂ ਅਤੇ ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਵੀ ਕਰੋ।