[gtranslate]

ਵਿਰੋਧ ਦੇ ਬਾਵਜੂਦ ਸਿੱਧੂ ਮੂਸੇਵਾਲੇ ਨੂੰ ਮਿਲੀ ਮਾਨਸੇ ਤੋਂ ਟਿਕਟ, ਕਿਹਾ – ‘ਮੇਰਾ ਤਾਂ ਹਰ ਕੰਮ ਖੜਕੇ-ਦੜਕੇ ਨਾਲ ਹੀ ਹੁੰਦਾ’

sidhu moosewala gets ticket from mansa

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 86 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੂੰ ਟਿਕਟ ਦੇ ਕੇ ਚੋਣ ਅਖਾੜੇ ‘ਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਮਾਨਸਾ ਤੋਂ ਮੌਜੂਦਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਵੀ ਸਿੱਧੂ ਮੂਸੇਵਾਲੇ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ। ਪਰ ਇਸ ਤਿੱਖੇ ਵਿਰੋਧ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਮਾਨਸਾ ਤੋਂ ਸਿੱਧੂ ਨੂੰ ਹੀ ਚੋਣ ਮੈਦਾਨ ‘ਚ ਉਤਾਰਿਆ ਹੈ।

ਉੱਥੇ ਹੀ ਮੋਗਾ ਤੋਂ ਹਰਜੋਤ ਕਮਲ ਦੀ ਥਾਂ ਅਦਾਕਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ। ਟਿਕਟ ਮਿਲਣ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਮੇਰੇ ਮੇਰੇ ਹਰ ਕੰਮ ‘ਚ ਰੁਕਾਵਟਾਂ ਆਉਂਦੀਆਂ ਨੇ ਮੇਰਾ ਕੋਈ ਵੀ ਕੰਮ ਆਮ ਤਰੀਕੇ ਨਾਲ ਹੁੰਦਾ ਹੀ ਨਹੀਂ। ਮੇਰਾ ਤਾਂ ਹਰ ਕੰਮ ਖੜਕੇ-ਦੜਕੇ ਨਾਲ ਹੀਹੁੰਦਾ ਹੈ। ਹੁਣ ਮੇਰਾ ਤਾਂ ਸੁਭਾਅ ਹੀ ਇਸ ਤਰ੍ਹਾਂ ਦਾ ਹੋ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਇਸ ਵਾਰ ਵੀ ਫਤਹਿ ਹਾਸਲ ਕਰਾਂਗੇ। ਫਿਲਹਾਲ ਗੁਰੂ ਘਰ ਸ਼ੁਕਰਾਨਾ ਕਰਨ ਜਾ ਰਹੇ ਹਾਂ।” ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਨਤੀਜੇ 10 ਮਾਰਚ ਨੂੰ ਆਉਣਗੇ।

Leave a Reply

Your email address will not be published. Required fields are marked *