ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਨੂੰ ਹੁਣ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹੁਣ ਤੱਕ ਫਰੀਦਕੋਟ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਸੀ। ਸ਼ੁੱਕਰਵਾਰ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਫਰੀਦਕੋਟ ਦੀ ਜ਼ਿਲਾ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਲਾਰੈਂਸ ਨੂੰ ਬਟਾਲਾ ਪੁਲਿਸ ਹਵਾਲੇ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਫਰੀਦਕੋਟ ਪੁਲੀਸ ਨੂੰ ਗੈਂਗਸਟਰ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਫ਼ਰੀਦਕੋਟ ਪੁਲਿਸ ਨੇ ਇੱਕ ਵਪਾਰੀ ਨੂੰ ਫ਼ੋਨ ‘ਤੇ ਧਮਕੀਆਂ ਦੇਣ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਲਾਰੈਂਸ ਦਾ ਰਿਮਾਂਡ ਲਿਆ ਸੀ। ਫਰੀਦਕੋਟ ਪੁਲਿਸ ਨੇ ਲਾਰੈਂਸ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ, ਜੋ ਸ਼ੁੱਕਰਵਾਰ ਨੂੰ ਖਤਮ ਹੋ ਗਿਆ। ਜਿਸ ਤੋਂ ਬਾਅਦ ਫ਼ਰੀਦਕੋਟ ਪੁਲਿਸ ਅੱਜ ਦੁਪਹਿਰ ਬਾਅਦ ਲਾਰੈਂਸ ਸਬੰਧੀ ਜ਼ਿਲ੍ਹਾ ਅਦਾਲਤ ਵਿੱਚ ਪਹੁੰਚੀ ਸੀ।
ਦੂਜੇ ਪਾਸੇ ਬਟਾਲਾ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਫਰੀਦਕੋਟ ਅਦਾਲਤ ਪਹੁੰਚੀ ਸੀ। ਬਟਾਲਾ ਪੁਲਿਸ ਨੇ ਫਰੀਦਕੋਰਟ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਬਟਾਲਾ ਪੁਲਿਸ ਨੂੰ ਦੇ ਦਿੱਤਾ। ਜਿਸ ਤੋਂ ਬਾਅਦ ਬਟਾਲਾ ਪੁਲਿਸ ਲਾਰੈਂਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਬਟਾਲਾ ਪਹੁੰਚਦੇ ਹੀ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।