ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਿੰਨੇ ਪ੍ਰਸ਼ੰਸਕ ਹਨ, ਇਸ ਦਾ ਅੰਦਾਜ਼ਾ ਸਿੱਧੂ ਦੇ ਨਵੇਂ ਗੀਤ ਤੋਂ ਲਗਾਇਆ ਜਾ ਸਕਦਾ ਹੈ। ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ ਸ਼ੁੱਕਰਵਾਰ ਨੂੰ ਰਿਲੀਜ਼ ਹੁੰਦੇ ਹੀ ਮਸ਼ਹੂਰ ਹੋ ਗਿਆ ਹੈ। ਇਸ ਗੀਤ ਨੂੰ ਰਿਲੀਜ਼ ਹੋਣ ਦੇ ਪੰਜ ਘੰਟਿਆਂ ਦੇ ਅੰਦਰ ਹੀ 25 ਲੱਖ ਲੋਕ ਦੇਖ ਚੁੱਕੇ ਸਨ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਇਸ ਗੀਤ ਨੂੰ ਕਾਫੀ ਪਿਆਰ ਦੇ ਰਹੇ ਹਨ। ਗੀਤ ਨੂੰ ਯੂਟਿਊਬ ‘ਤੇ ਹੀ ਰਿਲੀਜ਼ ਕੀਤਾ ਗਿਆ ਹੈ। 22 ਘੰਟਿਆਂ ‘ਚ ਇਸ ਗੀਤ ਨੂੰ ਕੁੱਲ 8.5 ਮਿਲੀਅਨ ਲੋਕ ਸੁਣ ਚੁੱਕੇ ਹਨ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 9ਵਾਂ ਗੀਤ ਹੈ ਜੋ ਯੂਟਿਊਬ ‘ਤੇ ਰਿਲੀਜ਼ ਹੋਇਆ ਹੈ। ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਕਰੀਬ ਇੱਕ ਹਫ਼ਤਾ ਪਹਿਲਾਂ ਇਸ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਸੀ।