[gtranslate]

ਫਿਰ ਗੂੰਜੀ Sidhu Moosewala ਦੀ ਆਵਾਜ਼, ਕਤਲ ਤੋਂ ਬਾਅਦ ਰਿਲੀਜ਼ ਹੋਇਆ ਮੂਸੇਵਾਲਾ ਦਾ ਛੇਵਾਂ ਗੀਤ ਡਰਿੱਪੀ, ਹੁਣ ਤੱਕ ਲੱਖਾਂ ਵਿਊਜ਼

sidhu-moosewala-new song drippy released

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਸ਼ੁੱਕਰਵਾਰ ਨੂੰ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ। ਮੂਸੇਵਾਲਾ ਦਾ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਛੇਵਾਂ ਗੀਤ ਹੈ। ਇਸ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਯੂਟਿਊਬ ‘ਤੇ 50 ਹਜ਼ਾਰ ਤੋਂ ਵੱਧ ਲੋਕ ਇਸ ਦਾ ਇੰਤਜ਼ਾਰ ਕਰ ਰਹੇ ਸਨ। ਇੱਕ ਘੰਟੇ ਵਿੱਚ 9.73 ਲੱਖ ਤੋਂ ਵੱਧ ਲੋਕਾਂ ਨੇ ਇਸ ਗੀਤ ਨੂੰ ਸੁਣਿਆ। ਇਸ ਦੇ ਨਾਲ ਹੀ 4.63 ਲੱਖ ਲੋਕਾਂ ਨੇ ਇਸ ਨੂੰ ਪਸੰਦ ਵੀ ਕੀਤਾ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਕਮੈਂਟ ਕੀਤੇ।

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਇਸ ਗੀਤ ਨੂੰ ਲੈ ਕੇ ਕਾਫੀ ਕ੍ਰੇਜ਼ ਹੈ। ਇਸ 3:17 ਮਿੰਟ ਦੇ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਰੈਪਰ ar paisley ਦਾ ਰੈਪ ਵੀ ਸ਼ਾਮਿਲ ਹੈ। ਪੂਰੇ ਗੀਤ ਵਿੱਚ ਐਨੀਮੇਸ਼ਨ ਹੈ। ਆਪਣੇ ਬੇਟੇ ਦੇ ਗੀਤ ਨੂੰ ਅਥਾਹ ਪਿਆਰ ਮਿਲ ਰਿਹਾ ਦੇਖ ਕੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਸਰੋਤਿਆਂ ਦਾ ਧੰਨਵਾਦ ਕੀਤਾ ਹੈ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦਾ ਸਿੱਧੂ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਹੈ। ਇਹ ਨਵਾਂ ਗੀਤ ਸਿੱਧੂ ਦੇ ਪ੍ਰਸ਼ੰਸਕਾਂ ਲਈ ਤੋਹਫਾ ਹੈ। ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਮੂਸੇਵਾਲਾ ਦੇ ਕਤਲ ਨੂੰ ਕਰੀਬ 650 ਦਿਨ ਬੀਤ ਚੁੱਕੇ ਹਨ ਪਰ ਇਸ ਕਤਲ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਲਾਰੈਂਸ ਅਤੇ ਉਸ ਦੇ ਸਾਥੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ।

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਰਿਲੀਜ਼ ਕੀਤਾ ਗਿਆ ਇਹ ਛੇਵਾਂ ਗੀਤ ਹੈ। ਇਸ ਤੋਂ ਪਹਿਲਾਂ ਚੋਰਨੀ, ਐਸਵਾਈਐਲ, ਵਾਚ ਆਊਟ, ਮੇਰਾ ਨਾਮ ਅਤੇ ਵਾਰ ਰਿਲੀਜ਼ ਹੋ ਚੁੱਕੀਆਂ ਹਨ। ਦੱਸ ਦੇਈਏ 29 ਮਈ 2022 ਦੀ ਸ਼ਾਮ ਨੂੰ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ ਪੰਜ ਗੀਤ ਰਿਲੀਜ਼ ਹੋ ਚੁੱਕੇ ਹਨ।

Likes:
0 0
Views:
442
Article Categories:
Entertainment

Leave a Reply

Your email address will not be published. Required fields are marked *