ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ ਲਾਂਚ ਹੋਣ ਜਾ ਰਿਹਾ ਹੈ। ਬੀਤੇ ਦਿਨ ਇਸ ਗੀਤ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਪਰਿਵਾਰ ਨੇ ਪੋਸਟਰ ਜਾਰੀ ਕਰਨ ਸਬੰਧੀ ਕੋਈ ਜਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਉੱਥੇ ਹੀ ਖ਼ਬਰਾਂ ਹਨ ਕਿ ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ SYL ਗੀਤ ਆਇਆ ਸੀ, ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਕਾਫੀ ਪਸੰਦ ਕੀਤਾ ਸੀ ਪਰ ਸਰਕਾਰ ਨੇ ਉਸ ਗੀਤ ਨੂੰ ਯੂਟਿਊਬ ‘ਤੇ ਬੈਨ ਕਰ ਦਿੱਤਾ ਸੀ।
ਇਸ ਤੋਂ ਬਾਅਦ ਪਰਿਵਾਰ ਨੇ ਮੂਸੇਵਾਲਾ ਦੀ ਵਾਰ ਵੀ ਰਿਲੀਜ਼ ਕੀਤੀ ਸੀ। ਪਿਤਾ ਬਲਕੌਰ ਸਿੰਘ ਨੇ ਬੇਟੇ ਮੂਸੇਵਾਲਾ ਦੀ ਮੌਤ ਤੋਂ ਬਾਅਦ ਐਲਾਨ ਕੀਤਾ ਹੈ ਕਿ ਉਹ 7 ਤੋਂ 8 ਸਾਲ ਤੱਕ ਸਿੱਧੂ ਦੇ ਗੀਤਾਂ ਦੇ ਸਮਰਥਕਾਂ ਨੂੰ ਵਿਚਕਾਰ ਲੈ ਕੇ ਆਉਣਗੇ। ਸਿੱਧੂ ਦੇ ਫੈਨਸ ਲਗਾਤਾਰ ਉਨ੍ਹਾਂ ਦੇ ਗੀਤ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।