[gtranslate]

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ UK ‘ਚ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

sidhu moosewala parents meet

ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਪੁੱਤ ਨੂੰ ਇਨਸਾਫ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ ਯੂ.ਕੇ ਪਹੁੰਚੇ ਹੋਏ ਹਨ। ਉੱਥੇ ਉਹ ਲਗਾਤਾਰ ਆਪਣੇ ਪੁੱਤ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਮਿਲ ਰਹੇ ਹਨ। ਉੱਥੇ ਹੀ ਇਸ ਦੌਰਾਨ ਉਹ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ, ਜੋ ਕਿ ਯੂ.ਕੇ. ਵਿੱਚ ਹਨ ਉਨ੍ਹਾਂ ਨੂੰ ਵੀ ਮਿਲੇ ਹਨ। ਰੁਪਿੰਦਰ ਵੀ ਆਪਣੇ ਪਤੀ ਨੂੰ ਇਨਸਾਫ ਦਿਵਾਉਣ ਲਈ ਯਤਨ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਤਿੰਨ ਦਿਨ ਪਹਿਲਾਂ ਹੀ ਯੂ.ਕੇ. ਪਹੁੰਚੇ ਸਨ। ਦੱਸ ਦੇਈਏ ਯੂਕੇ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਜੋ ਯੂਕੇ ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਵਿਦੇਸ਼ ਗਏ ਹਨ। ਇਸ ਦੌਰਾਨ ਉਹ ਲਗਾਤਾਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਉਹ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਵੀ ਮਿਲੇ ਹਨ। ਉਨ੍ਹਾਂ ਰੁਪਿੰਦਰ ਕੌਰ ਨੂੰ ਹਿੰਮਤ ਨਾਲ ਇਨਸਾਫ਼ ਲਈ ਲੜਦੇ ਰਹਿਣ ਲਈ ਕਿਹਾ ਹੈ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਗੈਂਗਸਟਰਾਂ ਦਾ ਹੱਥ ਹੈ। ਨਕੋਦਰ ‘ਚ ਕਬੱਡੀ ਕੱਪ ਦੌਰਾਨ ਸੰਦੀਪ ਨੰਗਲ ਅੰਬੀਆਂ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੋਵੇਂ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਰੁਪਿੰਦਰ ਕੌਰ ਸੰਧੂ ਦੇ ਯੂ.ਕੇ ਸਥਿਤ ਘਰ ਪਹੁੰਚੇ।

Leave a Reply

Your email address will not be published. Required fields are marked *