ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਪਹਿਲਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ ਹੈ। ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ‘ਚ ਕੇਕ ਕੱਟਿਆ ਗਿਆ। ਇਸ ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਪਰਿਵਾਰ ਨੂੰ ਵਧਾਈ ਦਿੱਤੀ। ਜੂਨੀਅਰ ਮੂਸੇਵਾਲਾ ਦੇ ਜਨਮ ਦਿਨ ‘ਤੇ ਹਵੇਲੀ ‘ਚ ਗੀਤ-ਸੰਗੀਤ ਦਾ ਆਯੋਜਨ ਵੀ ਕੀਤਾ ਗਿਆ। ਭੰਗੜਾ ਪਾਇਆ ਗਿਆ ਅਤੇ ਲੱਡੂ ਵੰਡੇ ਗਏ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੇਕ ਕੱਟ ਕੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਛੋਟੇ ਮੂਸੇਵਾਲਾ ‘ਚ ਸਿੱਧੂ ਨਜ਼ਰ ਆਉਂਦਾ ਹੈ ਅਤੇ ਇਹ ਬੱਚਾ ਵੀ ਵੱਡਾ ਹੋ ਕੇ ਨਾਮ ਕਮਾਏਗਾ।
