[gtranslate]

ਸਿੱਧੂ ਮੂਸੇਵਾਲਾ ਦੇ ਪਿਤਾ ਰਾਜਨੀਤੀ ‘ਚ ਕਰਨਗੇ ਐਂਟਰੀ, ਬਲਕੌਰ ਸਿੰਘ ਨੇ ਕਿਹਾ- “ਇਨਸਾਫ਼ ਲਈ ਸਿਆਸਤ ਵਿੱਚ ਆਉਣਾ ਗਲਤ ਨਹੀਂ”

Sidhu Moosewala's father will enter politics

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਆਉਣਗੇ। ਇਸ ਬਾਰੇ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਸਿਆਸਤ ਵਿੱਚ ਆਉਣਾ ਗ਼ਲਤ ਨਹੀਂ ਹੈ। ਜੇਕਰ ਉਹ ਵੀ ਰਾਜਨੀਤੀ ਵਿੱਚ ਆ ਜਾਣ ਤਾਂ ਗਲਤ ਨਹੀਂ ਹੋਵੇਗਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪਹਿਲਾਂ ਹੀ ਕਾਂਗਰਸ ਵੱਲੋਂ ਲੋਕ ਸਭਾ ਚੋਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ, ਪਰ ਉਨ੍ਹਾਂ ਨੇ ਸਿਆਸਤ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਉਹ ਰਾਜਨੀਤੀ ਵਿੱਚ ਆਉਂਦੇ ਹਨ ਤਾਂ ਕਿਹਾ ਜਾਵੇਗਾ ਕਿ ਮੂਸੇਵਾਲਾ ਦਾ ਪਿਤਾ ਰਾਜਨੀਤੀ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕਰਨਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਹਿਲਾਂ ਕਿਹਾ ਸੀ ਕਿ ਜੇਕਰ ਬਲਕੌਰ ਸਿੰਘ ਚੋਣ ਲੜਨਾ ਚਾਹੁੰਦੇ ਹਨ ਤਾਂ ਕਾਂਗਰਸ ਉਨ੍ਹਾਂ ਨੂੰ ਟਿਕਟ ਦੇਣ ਲਈ ਤਿਆਰ ਹੈ। ਦੱਸ ਦੇਈਏ ਸਿੱਧੂ ਮੂਸੇਵਾਲਾ ਨੇ ਖੁਦ ਕਾਂਗਰਸ ਦੀ ਟਿਕਟ ‘ਤੇ 2022 ‘ਚ ਚੋਣ ਲੜੀ ਸੀ, ਹਾਲਾਂਕਿ ਉਹ ਚੋਣ ਹਾਰ ਗਏ ਸਨ।

Leave a Reply

Your email address will not be published. Required fields are marked *