ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ ਸੀ। ਕੋਈ ਨਹੀਂ ਸੋਚ ਸਕਦਾ ਸੀ ਕਿ ਸਿੱਧੂ 28 ਸਾਲ ਦੀ ਉਮਰ ਵਿੱਚ ਦੁਨੀਆ ਨੂੰ
ਅਲਵਿਦਾ ਕਹਿ ਜਾਵੇਗਾ। ਅੱਜ ਭਾਵੇਂ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਹੈ ਪਰ ਸਿੱਧੂ ਦੇ ਗੀਤ ਅਤੇ ਯਾਦਾਂ ਲਗਾਤਾਰ ਪ੍ਰਸ਼ੰਸ਼ਕਾਂ ਅਤੇ ਫਿਲਮੀ ਸਿਤਾਰਿਆਂ ਵੱਲੋਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮਰਹੂਮ ਕਲਾਕਾਰ ਦਾ ਭੋਗ ਅਤੇ ਅੰਤਿਮ ਅਰਦਾਸ 8 ਜੂਨ ਬੁੱਧਵਾਰ ਨੂੰ ਯਾਨੀ ਕਿ ਹੈ।
ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕਾਂ ਦੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਅੰਤਿਮ ਅਰਦਾਸ ਮਾਨਸਾ ਦੀ ਦਾਣਾ ਮੰਡੀ ਵਿਖੇ ਹੈ।