ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾ’ ਸ਼ੁੱਕਰਵਾਰ ਨੂੰ ਰਿਲੀਜ਼ ਹੋਇਆ ਹੈ। ਇਹ ਗੀਤ ਯੂਟਿਊਬ ‘ਤੇ ਰਿਲੀਜ਼ ਹੁੰਦੇ ਹੀ ਹਿੱਟ ਹੋ ਗਿਆ। ਗੀਤ ਨੂੰ ਪਹਿਲੇ 15 ਮਿੰਟਾਂ ਵਿੱਚ ਹੀ 10 ਲੱਖ ਵਿਊਜ਼ ਮਿਲ ਚੁੱਕੇ ਹਨ। ਗੀਤ ਨੂੰ ਦੋ ਘੰਟਿਆਂ ਵਿੱਚ 20 ਲੱਖ ਵਿਊਜ਼ ਮਿਲ ਚੁੱਕੇ ਹਨ। ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਹੈ ਜੋ ਰਿਲੀਜ਼ ਹੋਇਆ ਹੈ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਮੂਸੇਵਾਲਾ ਦੇ ਪਰਿਵਾਰਕ ਮੈਂਬਰ ਕੁਝ ਸਮਾਂ ਪਹਿਲਾਂ ਬਰਨਾ ਬੁਆਏ ਨੂੰ ਮਿਲੇ ਸਨ। ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਸੀ।