ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ। ਪਿਛਲੇ ਕੁੱਝ ਦਿਨਾਂ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਪੂਰੇ ਵਿਸ਼ਵ ਵਿੱਚ ਭਾਰਤੀਆਂ ਅਤੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਅਜਿਹੀ ਹੀ ਇੱਕ ਹੋਰ ਮਿਸਾਲ ਇਟਲੀ ਤੋਂ ਸਾਹਮਣੇ ਆਈ ਹੈ, ਜਿਸ ਨੇ ਪੂਰੀ ਦੁਨੀਆ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦਾ ਮਾਣ ਵਧਾਇਆ ਹੈ।
ਦਰਅਸਲ ਇਟਲੀ ਦੇ ਜੰਮਪਲ ਨਵਜੋਤ ਸਿੰਘ ਨੇ ਇੱਕ ਵੱਡੀ ਉਪਲੱਬਧੀ ਕੀਤੀ ਹੈ। ਨਵਜੋਤ ਸਿੰਘ ਨੇ ਇਟਲੀ ‘ਚ ਪਹਿਲਾ ਦਸਤਾਰਧਾਰੀ ਅਤੇ ਸਾਬਿਤ ਸੂਰਤ ਸਿੱਖ ਪਾਇਲਟ ਹੋਣ ਦਾ ਮਾਣ ਹਾਸਿਲ ਕੀਤਾ ਹੈ। ਨਵਜੋਤ ਦਾ ਪਾਲਣ-ਪੋਸ਼ਣ ਇਟਲੀ ਦੇ ਮਿਲਾਨ ਸ਼ਹਿਰ ‘ਚ ਹੋਇਆ ਹੈ। ਅਹਿਮ ਗੱਲ ਹੈ ਕਿ 17 ਸਾਲ ਦੀ ਉਮਰ ਵਿੱਚ ਨਵਜੋਤ ਨੇ ਪ੍ਰਾਇਵੇਟ ਪਾਇਲਟ ਲਾਇਸੈਂਸ ਹਾਸਿਲ ਕੀਤਾ ਸੀ।