[gtranslate]

ਸਿਮਰਜੀਤ ਬੈਂਸ ਤੇ ਕਮਲਜੀਤ ਕੜਵਲ ਦੀ 24 ਘੰਟੇ ਵੀਡੀਉਗ੍ਰਾਫ਼ੀ ਰਾਹੀਂ ਕੀਤੀ ਜਾਵੇਗੀ ਨਿਗਰਾਨੀ, ਚੋਣ ਕਮਿਸ਼ਨ ਨੇ ਦਿੱਤੇ ਹੁਕਮ

simarjit bains and kamaljit karwal

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਦੋ ਉਮੀਦਵਾਰਾਂ ਸਿਮਰਜੀਤ ਬੈਂਸ ਤੇ ਕਮਲਜੀਤ ਕੜਵਲ ਦੇ ਸਮਰਥਕਾਂ ਦਰਮਿਆਨ ਹੋਈ ਝੜਪ ਦੇ ਮੱਦੇਨਜ਼ਰ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ, ਇਸ ਨੂੰ ਯਕੀਨੀ ਬਣਾਉਣ ਲਈ 62-ਆਤਮ ਨਗਰ ਹਲਕੇ ਦੇ ਰਿਟਰਨਿੰਗ ਅਫ਼ਸਰ ਨੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ 24 ਘੰਟੇ ਵੀਡੀਓਗ੍ਰਾਫੀ ਰਾਹੀਂ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ‘ਚ ਲੁਧਿਆਣਾ ਦੀ ਆਤਮਨਗਰ ਵਿਧਾਨ ਸਭਾ ਸੀਟ ਬਹੁਤ ਹੀ ਸੰਵੇਦਨਸ਼ੀਲ ਸੀਟ ਬਣ ਗਈ ਹੈ। ਇਥੇ ਫਾਇਰਿੰਗ ਦੀ ਘਟਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ। ਆਤਮਨਗਰ ਵਿਚ ਹਰਕਿਸ਼ਨ ਪਬਲਿਕ ਸਕੂਲ ਕੋਲ ਬੈਂਸ ਤੇ ਕੜਵਲ ਦੇ ਸਮਰਥਕਾਂ ਵਿਚ ਹਿੰਸਕ ਝੜਪ ਹੋ ਗਈ ਸੀ। ਇਸ ਦੌਰਾਨ ਗੋਲੀ ਵੀ ਚੱਲੀ। ਇਸ ਮਾਮਲੇ ‘ਚ ਪੁਲਿਸ ਨੇ ਮੰਗਲਵਾਰ ਨੂੰ ਵਿਧਾਇਕ ਸਿਮਰਜੀਤ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਰਾਤ ਨੂੰ ਚੋਣ ਕਮਿਸ਼ਨ ਦੇ ਦਖਲ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *