ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਮੇਲ ਸਿੰਘ ਨੂੰ ਕਰੀਬ 8100 ਵੋਟਾਂ ਨਾਲ ਹਰਾਇਆ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਗਏ। ਹਾਲਾਂਕਿ ਹੁਣ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ ਹੈ।
ਕਾਂਗਰਸ ਦੇ ਦਲਵੀਰ ਗੋਲਡੀ ਤੀਜੇ ਨੰਬਰ ‘ਤੇ ਹਨ। ਗੋਲਡੀ ਨੂੰ 2 ਲੱਖ ਤੋਂ ਵੱਧ ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ ‘ਤੇ ਅਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਪੰਜਵੇਂ ਨੰਬਰ ‘ਤੇ ਹਨ। ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਸ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ।