ਪੰਜਾਬੀ ਗਾਇਕ ਅਲਫਾਜ਼ ਪਿਛਲੇ ਕੁੱਝ ਦਿਨਾਂ ਤੋਂ ਆਈਸੀਯੂ ਵਿੱਚ ਦਾਖ਼ਲ ਹਨ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਆਈ ਹੈ। ਜੀ ਹਾਂ, ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਖਤਰੇ ਤੋਂ ਬਾਹਰ ਹਨ। ਇਹ ਜਾਣਕਾਰੀ ਕਿਸੇ ਹੋਰ ਨੇ ਨਹੀਂ ਬਲਕਿ ਮਸ਼ਹੂਰ ਗਾਇਕ ਹਨੀ ਸਿੰਘ ਨੇ ਦਿੱਤੀ ਹੈ। ਅਲਫਾਜ਼ ਦੀ ਬਿਹਤਰ ਸਿਹਤ ਦੀ ਸੂਚਨਾ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਨਜ਼ਦੀਕੀਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹਾਲ ਹੀ ‘ਚ ਹਨੀ ਸਿੰਘ ਨੇ ਹਸਪਤਾਲ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਚ ਅਲਫਾਜ਼ ਬੈੱਡ ‘ਤੇ ਨਜ਼ਰ ਆ ਰਿਹਾ ਹੈ ਅਤੇ ਰੈਪਰ ਉਸ ਦੇ ਕੋਲ ਖੜ੍ਹਾ ਹੈ। ਹਨੀ ਸਿੰਘ ਦੁਆਰਾ ਸ਼ੇਅਰ ਕੀਤੀ ਗਈ ਇਸ ਫੋਟੋ ਵਿੱਚ ਅਲਫਾਜ਼ ਨੂੰ ਦੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਹੁਣ ਉਹ ਪਹਿਲਾਂ ਨਾਲੋਂ ਬਿਹਤਰ ਹਨ। ਨਾਲ ਹੀ ਉਨ੍ਹਾਂ ਦੀਆਂ ਫੋਟੋਆਂ ਨੂੰ ਦੇਖ ਕੇ ਇਹ ਕਿਹਾ ਜਾ ਸਕਦਾ ਹੈ ਕਿ ਹੁਣ ਉਨ੍ਹਾਂ ਦੀ ਹਾਲਤ ‘ਚ ਕਾਫੀ ਸੁਧਾਰ ਹੈ।
View this post on Instagram
ਤੁਹਾਨੂੰ ਦੱਸ ਦੇਈਏ ਕਿ ਅਲਫਾਜ਼ ਦੀ ਤਸਵੀਰ ਸ਼ੇਅਰ ਕਰਦੇ ਹੋਏ ਹਨੀ ਸਿੰਘ ਨੇ ਕੈਪਸ਼ਨ ‘ਚ ਲਿਖਿਆ ਹੈ ਕਿ ਮੇਰਾ ਟਾਈਗਰ ਅਲਫਾਜ਼ ਆਈਸੀਯੂ ‘ਚੋਂ ਬਾਹਰ ਆ ਗਿਆ ਹੈ। ਤੁਹਾਡੀਆਂ ਪ੍ਰਾਰਥਨਾਵਾਂ ਅਤੇ ਪਿਆਰ ਲਈ ਧੰਨਵਾਦ। ਹਨੀ ਸਿੰਘ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕਾਂ ਅਤੇ ਦੋਸਤਾਂ ਨੇ ਸੁੱਖ ਦਾ ਸਾਹ ਲਿਆ ਹੈ। ਨਾਲ ਹੀ, ਉਹ ਅਲਫਾਜ਼ ਨੂੰ ਦੇਖ ਕੇ ਬਹੁਤ ਖੁਸ਼ ਹਨ।