ਪੰਜਾਬੀ ਸੰਗੀਤ ਜਗਤ ਦੇ ਨਾਲ ਜੁੜੀ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ। ਹਾਲਾਂਕਿ ਕੰਵਰ ਚਾਹਲ ਦੀ ਮੌਤ ਕਿਵੇਂ ਹੋਈ ਹੈ ਇਸ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੰਵਰ ਚਾਹਲ ਦਾ ਵੀਰਵਾਰ ਨੂੰ ਕੋਟੜਾ ਕਲਾਂ ਦੇ ਨੇੜੇ ਭੀਖੀ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
