[gtranslate]

ਨਹੀਂ ਰਿਹਾ ਸਿੱਧੂ ਮੂਸੇਵਾਲਾ, CM ਮਾਨ ਨੇ ਪਰਿਵਾਰ ਨਾਲ ਜਤਾਈ ਹਮਦਰਦੀ

singer sidhu moosewala murder

ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨਾਲ ਉਨ੍ਹਾਂ ਦੇ ਪ੍ਰਸ਼ਸੰਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਗਾਇਕ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਕਾਤਲ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੁਖਦਾਈ ਘਟਨਾ ਲਈ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ..”

Leave a Reply

Your email address will not be published. Required fields are marked *