ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਮੰਗਲਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਸਵੇਰੇ 10.30 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਸੁਖਬੀਰ ਬਾਦਲ ਚੰਡੀਗੜ੍ਹ ਆਉਣ ਦੀ ਬਜਾਏ ਜ਼ੀਰਾ ਕੋਰਟ ‘ਚ ਪੇਸ਼ ਹੋਏ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ।
ਇਸ ਮਾਮਲੇ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ ਅੱਗੇ ਆਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਸੁਖਬੀਰ ਬਾਦਲ ਨੂੰ ਕੋਰੀਅਰ ਲੈ ਕੇ ਸੰਮਨ ਦੇਣ ਗਏ ਸਨ। ਕਿਸੇ ਨੇ ਸੰਮਨ ਨਹੀਂ ਲਿਆ। ਉਨ੍ਹਾਂ ਦੱਸਿਆ ਕਿ ਸੁਖਬੀਰ ਬਾਦਲ ਵਿਦੇਸ਼ ਵਿੱਚ ਹਨ। ਇਸ ਤੋਂ ਬਾਅਦ ਐਸਆਈਟੀ ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤ ਪਾਲ ਹੈਪੀ ਨੂੰ ਵੀ ਵਟਸਐਪ ‘ਤੇ ਤਲਬ ਕੀਤਾ। ਜਿਨ੍ਹਾਂ ਨੇ ਸੰਮਨ ਮਿਲਣ ਦੀ ਗੱਲ ਵੀ ਕਬੂਲੀ ਹੈ।