ਪੂਰੇ ਵਿਸ਼ਵ ਦੇ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਕੀ ਖਾਸ ‘ਤੇ ਕੀ ਆਮ, ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਹਰ ਕੋਈ ਇਸ ਵਾਇਰਸ ਦੀ ਚਪੇਟ ਵਿੱਚ ਆ ਰਿਹਾ ਹੈ। ਉੱਥੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਨਿਊਜ਼ੀਲੈਂਡ ਵਿੱਚ ਕਮਿਊਨਿਟੀ ਕੋਵਿਡ -19 ਦੇ ਕੇਸਾਂ ਵਿੱਚ 6 ਮਾਮਲੇ ਇੱਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਹਨ। ਡਾਇਰੈਕਟਰ ਜਨਰਲ ਆਫ਼ ਹੈਲਥ ਡਾ: ਐਸ਼ਲੇ ਬਲੂਮਫੀਲਡ ਨੇ ਮੰਗਲਵਾਰ ਦੁਪਹਿਰ 1 ਵਜੇ ਕੋਵਿਡ ਅਪਡੇਟ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਡਾਕਟਰ ਬਲੂਮਫੀਲਡ ਅਤੇ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਜਾਣਕਾਰੀ ਸਾਂਝੀ ਕੀਤੀ ਕਿ ਅੱਜ ਦੇਸ਼ ਵਿੱਚ 49 ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ, ਜੋ ਰੋਜ਼ਾਨਾ ਸਾਹਮਣੇ ਆਉਣ ਵਾਲੇ ਮਾਮਲਿਆਂ ‘ਚ ਪਿਛਲੇ ਛੇ ਦਿਨਾਂ ਵਿੱਚ ਸਭ ਤੋਂ ਘੱਟ ਹਨ। ਡਾ: ਬਲੂਮਫੀਲਡ ਨੇ ਇਹ ਵੀ ਕਿਹਾ ਕਿ ਇਹ “ਆਕਲੈਂਡ ਵਿੱਚ ਕੋਰੋਨਾ ਦਾ ਪ੍ਰਕੋਪ ਚਿੰਤਾਜਨਕ ਹੈ, ਕਿਉਂਕ ਛੇ ਇੱਕ ਸਾਲ ਤੋਂ ਘੱਟ ਉਮਰ ਬੱਚੇ ਵੀ ਇਸ ਵਿੱਚ ਸ਼ਾਮਿਲ ਹਨ।” ਉਨ੍ਹਾਂ ਕਿਹਾ ਕਿ ਇੰਨਾਂ ਵਿੱਚੋਂ ਕੋਈ ਵੀ ਛੋਟਾ ਬੱਚਾ ਹਸਪਤਾਲ ਵਿੱਚ ਨਹੀਂ ਹੈ, ਮੈਨੂੰ ਲਗਦਾ ਹੈ ਕਿ ਹਸਪਤਾਲ ਵਿੱਚ ਸਭ ਤੋਂ ਛੋਟੀ ਉਮਰ ਦਾ ਵਿਅਕਤੀ 18 ਸਾਲ ਦਾ ਹੈ।”