ਆਕਲੈਂਡ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਆਕਲੈਂਡ ਦੇ ਦੱਖਣੀ ਮੋਟਰਵੇਅ ‘ਤੇ ਦੋ ਕਾਰਾਂ ਦੀ ਟੱਕਰ ‘ਚ 6 ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੂੰ ਸੋਮਵਾਰ ਸਵੇਰੇ 11 ਵਜੇ ਤੋਂ ਬਾਅਦ ਮਾਊਂਟ ਵੈਲਿੰਗਟਨ ਆਫ-ਰੈਂਪ ਨੇੜੇ ਸਟੇਟ ਹਾਈਵੇਅ ਵਨ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਦਕਿ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
