[gtranslate]

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਸਿੰਘੂ ਸਰਹੱਦ ‘ਤੇ ਵਾਪਰੀ ਘਟਨਾ ਦੀ ਕੀਤੀ ਨਿੰਦਾ, ਕਿਹਾ – ‘ਦੋਸ਼ੀਆਂ ‘ਤੇ ਹੋਵੇ ਕਾਰਵਾਈ’

skm big statement condemns incident

ਸਿੰਘੂ ਬਾਰਡਰ ‘ਤੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਇਕ ਨਿਹੰਗ ਸਿੰਘ ਵੱਲੋਂ ਮੌਤ ਦੇ ਘਾਟ ਉਤਾਰਨ ਮਗਰੋਂ ਸੰਯੁਕਤ ਕਿਸਾਨ ਮੋਰਚੇ ਦਾ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਬਾਬਤ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਿਲ ਨਿਹੰਗ ਸਿੰਘਾਂ ਜਾਂ ਮਾਰੇ ਗਏ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਇਹ ਬਿਆਨ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਵੱਲੋ ਜਾਰੀ ਕੀਤਾ ਗਿਆ ਹੈ।

ਪ੍ਰੈਸ ਬਿਆਨ ‘ਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਧਿਆਨ ਵਿੱਚ ਇਹ ਆਇਆ ਹੈ ਕਿ ਪੰਜਾਬ ਦੇ ਇੱਕ ਵਿਅਕਤੀ (ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾਂ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ) ਦਾ ਅੱਜ ਸਵੇਰੇ ਸਿੰਘੂ ਮੋਰਚੇ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਸਥਾਨ ‘ਤੇ ਮੌਜੂਦ ਇੱਕ ਨਿਹੰਗ ਗਰੁੱਪ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਅਤੇ ਕਿਹਾ ਗਿਆ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕ ਉਸ ਵਿਅਕਤੀ ਦੁਆਰਾ ਸਰਬਉਚ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਦੱਸਿਆ ਗਿਆ ਹੈ ਕਿ ਇਹ ਮ੍ਰਿਤਕ ਪਿਛਲੇ ਕੁੱਝ ਸਮੇਂ ਤੋਂ ਉਸੇ ਗਰੁੱਪ ਦੇ ਨਾਲ ਸੀ। ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਇਸ ਅਧਾਰ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਅਸੀਂ ਮੰਗ ਕਰਦੇ ਹਾਂ ਕਿ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਵੇਗਾ। ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚਲਾਈ ਗਈ ਇਹ ਲਹਿਰ ਕਿਸੇ ਵੀ ਹਿੰਸਾ ਦਾ ਵਿਰੋਧ ਕਰਦੀ ਹੈ।

Likes:
0 0
Views:
205
Article Categories:
India News

Leave a Reply

Your email address will not be published. Required fields are marked *