ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੋਹਾਲੀ ਵਿੱਚ ਕੜਾਕੇ ਦੀ ਗਰਮੀ ਵਿੱਚ ਪੱਕਾ ਮੋਰਚਾ ਲੈ ਦਿੱਤਾ ਹੈ। ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕੀਤਾ ਹੈ। ਕਿਸਾਨਾਂ ਨੇ ਮੋਹਾਲੀ ਪੁਲਿਸ ਦਾ ਪਹਿਲਾ ਬੈਰੀਕੇਡ ਤੋੜ ਦਿੱਤਾ ਹੈ । ਉਧਰ ਕਿਸਾਨ ਵਾਈਪੀਐਸ ਚੌਕ ’ਤੇ ਬੈਰੀਕੇਡ ਨੇੜੇ ਹੀ ਧਰਨਾ ਲੈ ਕੇ ਬੈਤ ਗਏ ਹਨ। ਅੱਗੇ ਚੰਡੀਗੜ੍ਹ ਪੁਲਿਸ ਦਾ ਬੈਰੀਕੇਡ ਵੀ ਹੈ। ਕਿਸਾਨਾਂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਭਲਕੇ ਸਵੇਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਤਾਂ ਉਹ ਸਵੇਰੇ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸੀ.ਐਮ.ਭਗਵੰਤ ਮਾਨ ਦੀ ਸਰਕਾਰ ਨੇ ਨਾ ਸੁਣੀ ਤਾਂ ਉਹ ਕੋਈ ਕਸਰ ਨਹੀਂ ਛੱਡਣਗੇ। ਚਾਹੇ ਪਾਣੀ ਦੀ ਵਰਖਾ ਹੋਵੇ ਜਾਂ ਡੰਡੇ, ਉਹ ਬਿਨਾਂ ਕਿਸੇ ਡਰ ਦੇ ਅੱਗੇ ਵਧਣਗੇ।
ਫਿਲਹਾਲ ਪੁਲਿਸ ਦੀ ਭਾਰੀ ਤਾਇਨਾਤੀ ਦੇ ਵਿਚਕਾਰ ਕਿਸਾਨ ਜਥੇਬੰਦੀਆਂ ਨੇ ਮੋਹਾਲੀ ਦੇ ਵਾਈਪੀਐਸ ਚੌਕ ਵਿਖੇ ਮੋਰਚਾ ਲਾ ਲਿਆ ਹੈ। ਬਿਜਲੀ ਅਤੇ ਪਾਣੀ ਦੀ ਕਿੱਲਤ ਦੌਰਾਨ ਬਿਜਾਈ ਵਿੱਚ ਦੇਰੀ ਦੇ ਫੈਸਲੇ ਸਣੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ 23 ਦੇ ਕਰੀਬ ਕਿਸਾਨ ਯੂਨੀਅਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ।