[gtranslate]

Breaking : Feilding ‘ਚ ਇੱਕ ਛੋਟਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 1 ਗੰਭੀਰ ਜ਼ਖਮੀ

small aircraft crashes in feilding

ਸ਼ਨੀਵਾਰ ਦੁਪਹਿਰ ਨੂੰ Feilding Aerodrome ‘ਤੇ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਪੁਲਿਸ ਨੂੰ ਦੁਪਹਿਰ 2 ਵਜੇ ਦੇ ਕਰੀਬ ਹਾਦਸੇ ਦੀ ਸੂਚਨਾ ਦਿੱਤੀ ਗਈ। ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚ ਰਹੀਆਂ ਹਨ ਅਤੇ ਸਿਵਲ ਐਵੀਏਸ਼ਨ ਅਥਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੌਰਾਨ Taonui Rd ਨੂੰ ਬੰਦ ਕਰ ਦਿੱਤਾ ਗਿਆ ਹੈ, ਵਾਹਨ ਚਾਲਕਾਂ ਨੂੰ ਖੇਤਰ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Leave a Reply

Your email address will not be published. Required fields are marked *