[gtranslate]

ਵੱਡੀ ਖ਼ਬਰ : ਅਮਰ ਸਿੰਘ ਚਮਕੀਲਾ ਦਾ ਪੁੱਤ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ, ਪੜ੍ਹੋ ਕੀ ਹੈ ਪੂਰਾ ਮਾਮਲਾ

son of late singer chamkeela arrested

ਧਾਰੀਵਾਲ ਪੁਲਿਸ ਨੇ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਚਮਕੀਲਾ ਦੇ ਪੁੱਤਰ ਜੈਮਨਜੀਤ ਸਿੰਘ ਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਇੱਕ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਧਾਰੀਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ ਸੀ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਥਾਣਾ ਧਾਰੀਵਾਲ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਵੱਲੋਂ ਖੁੰਡਾ ਮੋੜ ‘ਤੇ ਰਾਤ ਨੂੰ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਮਰਹੂਮ ਗਾਇਕ ਚਮਕੀਲਾ ਦੇ ਪੁੱਤਰ ਜੈਮਨਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਕੋਲੋਂ ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ। ਥਾਣਾ ਮੁੱਖੀ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

 

Leave a Reply

Your email address will not be published. Required fields are marked *