ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਕਦਮ ਚੁੱਕਿਆ ਹੈ। ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰ ਕਿਹਾ ਕਿ,“ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੀਆਂ ਸੂਬਾਈ ਇਕਾਈਆਂ ਦੇ ਪ੍ਰਧਾਨਾਂ ਨੂੰ ਅਸਤੀਫਾ ਦੇਣ ਲਈ ਕਿਹਾ ਹੈ ਤਾਂ ਜੋ ਸੂਬਾ ਕਾਂਗਰਸ ਕਮੇਟੀਆਂ ਦਾ ਪੁਨਰਗਠਨ ਕੀਤਾ ਜਾ ਸਕੇ।”
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਨ। ਪੰਜਾਬ ‘ਚ ਵੀ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।