[gtranslate]

ਖੇਤੀ ਕਾਨੂੰਨਾਂ ਦੀ ਵਾਪਸੀ ਦੇ ਫੈਸਲੇ ਨੂੰ ਸੋਨੂੰ ਸੂਦ ਨੇ ਦੱਸਿਆ ਇਤਿਹਾਸਿਕ ਫੈਸਲਾ, ਟਵੀਟ ਕਰ ਕਹੀ ਇਹ ਵੱਡੀ ਗੱਲ

sonu sood describes decision to repeal

ਕੇਂਦਰ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਦਿੱਲੀ ਬਾਰਡਰਾਂ ਉਤੇ ਜਸ਼ਨਾਂ ਵਰਗਾ ਮਾਹੌਲ ਹੈ। ਅਦਾਕਾਰ ਸੋਨੂੰ ਸੂਦ ਨੇ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਫੈਸਲੇ ਨੂੰ ਸ਼ਾਨਦਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਜਾਇਜ਼ ਮੰਗਾਂ ਚੁੱਕਣ ਲਈ ਕਿਸਾਨਾਂ ਦਾ ਧੰਨਵਾਦ। ਸੋਨੂੰ ਸੂਦ ਨੇ ਟਵੀਟ ਕਰ ਕਿਹਾ ਕਿ, “ਕਿਸਾਨ ਆਪਣੇ ਖੇਤਾਂ ਵਿੱਚ ਵਾਪਿਸ ਆਉਣਗੇ, ਦੇਸ਼ ਦੇ ਖੇਤ ਫਿਰ ਤੋਂ ਲਹਿਰਾਉਣਗੇ। ਤੁਹਾਡਾ ਧੰਨਵਾਦ ਨਰਿੰਦਰ ਮੋਦੀ ਜੀ, ਇਸ ਇਤਿਹਾਸਕ ਫੈਸਲੇ ਨਾਲ ਕਿਸਾਨਾਂ ਦਾ ਪ੍ਰਕਾਸ਼ ਪੂਰਬ ਹੋਰ ਵੀ ਇਤਿਹਾਸਕ ਹੋ ਗਿਆ ਹੈ। ਜੈ ਜਵਾਨ ਜੈ ਕਿਸਾਨ।”

 

ਕਿਸਾਨਾਂ ਦੇ ਸੰਘਰਸ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵੱਡੀ ਜਿੱਤ ਮਿਲੀ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਪੀਐਮ ਮੋਦੀ ਨੇ ਕਿਹਾ ਕਿ, “ਅੱਜ ਮੈਂ ਤੁਹਾਨੂੰ ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ।”

Leave a Reply

Your email address will not be published. Required fields are marked *