ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਫਿਲਮ ਫਤਿਹ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਸ਼ੂਟਿੰਗ ਸ਼ੁਰੂ ਹੋਣ ਤੋਂ ਅਗਲੇ ਹੀ ਦਿਨ ਦੋਵੇਂ ਸਿਤਾਰੇ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਅਤੇ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ। ਸੋਨੂੰ ਸੂਦ ਨੇ ਖੁਦ ਆਪਣੇ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕਰਕੇ ਹਰਿਮੰਦਰ ਸਾਹਿਬ ਪਹੁੰਚਣ ਦੀ ਜਾਣਕਾਰੀ ਦਿੱਤੀ ਹੈ।
Waheguru ji da Khalsa Sri Waheguru ji Di Fateh. 🙏 pic.twitter.com/P6H442JkFo
— sonu sood (@SonuSood) March 27, 2023
ਸੋਨੂੰ ਸੂਦ ਨੇ ਟਵਿੱਟਰ ‘ਤੇ ਲਿਖਿਆ, “ਵਾਹਿਗੁਰੂ ਜੀ ਕਾ ਖਾਲਸਾ ਸ੍ਰੀ ਵਾਹਿਗੁਰੂ ਕੀ ਫਤਹਿ।” ਸੋਨੂੰ ਸੂਦ ਦੀ ਆਉਣ ਵਾਲੀ ਫਿਲਮ ਦਾ ਨਾਂ ਵੀ ਫਤਿਹ ਹੈ। ਵੀਡੀਓ ‘ਚ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ ਅਤੇ ਉਹ ਪ੍ਰਸ਼ੰਸਕਾਂ ‘ਚ ਘਿਰੇ ਹੋਏ ਹਨ। ਉਨ੍ਹਾਂ ਦੇ ਨਾਲ ਹੋਰ ਲੋਕ ਅਤੇ ਕ੍ਰੂ ਮੈਂਬਰ ਵੀ ਦਿਖਾਈ ਦੇ ਰਹੇ ਹਨ।