ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ। ਜਦਕਿ ਟੀਮ ਇੰਡੀਆ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ ‘ਚ ਉਤਰੀ ਹੈ। ਈਸ਼ਾਨ ਕਿਸ਼ਨ ਅਤੇ ਰਿਤੂਰਾਜ ਗਾਇਕਵਾੜ ਨੇ ਪਾਰੀ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਦੱਖਣੀ ਅਫਰੀਕਾ ਦੇ ਕੈਂਪ ਤੋਂ ਇੱਕ ਬੁਰੀ ਖਬਰ ਸਾਹਮਣੇ ਆਈ ਹੈ। ਟੀਮ ਦੇ ਇੱਕ ਅਹਿਮ ਖਿਡਾਰੀ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ।
ਟਾਸ ਦੌਰਾਨ ਦੱਖਣੀ ਅਫਰੀਕਾ ਦੇ ਕਪਤਾਨ Temba Bavuma ਨੇ ਦੱਸਿਆ ਕਿ ਏਡਨ ਮਾਰਕਰਮ ਕੋਰੋਨਾ ਪੌਜੇਟਿਵ ਪਾਏ ਗਏ ਹਨ। ਇਸ ਕਾਰਨ ਉਹ ਬਾਹਰ ਹੋ ਗਏ ਹਨ। ਇਸ ਸੀਰੀਜ਼ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਕੋਰੋਨਾ ਨਿਯਮਾਂ ‘ਚ ਛੋਟ ਦਿੱਤੀ ਹੈ। ਖਿਡਾਰੀਆਂ ਲਈ ਬਾਇਓ ਬਬਲ ਨਹੀਂ ਬਣਾਇਆ ਗਿਆ ਹੈ। ਹਾਲਾਂਕਿ ਮੈਚ ਤੋਂ ਪਹਿਲਾਂ ਖਿਡਾਰੀਆਂ ਦਾ ਕੋਰੋਨਾ ਟੈਸਟ ਜ਼ਰੂਰ ਕੀਤਾ ਜਾ ਰਿਹਾ ਹੈ।